HUKAMNAMA - BANGLA SAHIB:- Monday 26 August 2013 ਅੱਜ ਦਾ - TopicsExpress



          

HUKAMNAMA - BANGLA SAHIB:- Monday 26 August 2013 ਅੱਜ ਦਾ ਮੁੱਖਵਾਕ ਸੋਮਵਾਰ 11 ਭਾਦੋਂ (ਸੰਮਤ ੫੪੫ ਨਾਨਕਸ਼ਾਹੀ) (ਅੰਗ :823) ਬਿਲਾਵਲੁ ਮਹਲਾ ੫ ॥ ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥ ਪੰਜਾਬੀ ਵਿਆਖਿਆ : (ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ । ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ ।੧।ਰਹਾਉ। ਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕੀਤਾ ਹੈ, (ਕਾਮਾਦਿਕ) ਸਾਰੇ ਵੈਰੀ ਦੁਰਜਨ ਨੱਸ ਗਏ ਹਨ । ਮੇਰੇ ਪ੍ਰਭੂ ਦੀ ਬੜੀ ਤਾਕਤ ਹੈ, ਹੁਣ (ਇਹਨਾਂ ਵਿਚੋਂ) ਕੋਈ ਭੀ ਮੇਰਾ ਕੁਝ ਵਿਗਾੜ ਨਹੀਂ ਸਕਦਾ ।੧। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨ, ਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ । ਹੇ ਭਾਈ! (ਪ੍ਰਭੂ ਦਾ) ਦਾਸ ਨਾਨਕ ਉਸ (ਪ੍ਰਭੂ) ਦੀ ਸਰਨ ਪੈ ਗਿਆ ਹੈ ਜਿਸ ਤੋਂ ਵੱਡਾ ਹੋਰ ਕੋਈ ਨਹੀਂ ।੨।੧੨।੯੮। English Translation : BILAAVAL, FIFTH MEHL: The Perfect Guru has has saved me. He has enshrined the Ambrosial Name of the Lord within my heart, and the filth of countless incarnations has been washed away. || 1 || Pause || The demons and wicked enemies are driven out, by meditating, and chanting the Chant of the Perfect Guru. What can any wretched creature do to me? The radiance of my God is gloriously great. || 1 || Meditating,
Posted on: Mon, 26 Aug 2013 01:49:16 +0000

Trending Topics



Recently Viewed Topics




© 2015