HUKAMNAMA - HAZOOR SAHIB: Tuesday 09 July 2013 ਅੱਜ ਦਾ - TopicsExpress



          

HUKAMNAMA - HAZOOR SAHIB: Tuesday 09 July 2013 ਅੱਜ ਦਾ ਮੁੱਖਵਾਕ - ਸ੍ਰੀ ਹਜ਼ੂਰ ਸਹਿਬ ਮੰਗਲਵਾਰ 26ਹਾੜ (ਸੰਮਤ ੫੪੫ ਨਾਨਕਸ਼ਾਹੀ) ( ਅੰਗ : 675) ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧ ਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ ਪੰਜਾਬੀ ਵਿਆਖਿਆ : ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ । ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ । (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ ।ਰਹਾਉ। ਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ । ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ ।੧। ਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ ।੨। ਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤਿ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ ।੩। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ ।੪।੨।੨੦। English Translation : DHANAASAREE, FIFTH MEHL: The Lord and Master destroys the pain of the poor; He preserves and protects the honor of His servants. The Lord is the ship to carry us across; He is the treasure of virtue — pain cannot touch Him. || 1 || In the Saadh Sangat, the Company of the Holy, meditate, vibrate upon the Lord of the world. I cannot think of any other way; make this effort, and make it in this Dark Age of Kali Yuga. || Pause || In the beginning, and in the end, there is none other than the perfect, merciful Lord. The cycle of birth and death is ended, chanting the Lord’s Name, and remembering the Lord Master in meditation. || 2 || The Vedas, the Simritees, the Shaastras and the Lord’s devotees contemplate Him; liberation is attained in the Saadh Sangat, the Company of the Holy, and the darkness of ignorance is dispelled. || 3 || The lotus feet of the Lord are the support of His humble servants. They are his only capital and investment. The True Lord is Nanak’s strength, honor and support; He alone is his protection. || 4 || 2 || 20 ||
Posted on: Tue, 09 Jul 2013 04:10:39 +0000

Trending Topics



le="min-height:30px;">
Black Friday :: Futura Hard Anodised Flat Tava Griddle, 10-Inch,
==>$100 Paid Directly To YOU Multiple Times DAILY Using MY SECRET
ALLGEMEINER AUFRUF BITTE LESEN !!! Fur einen guten Freund aus
Kæru fagmenn Þá er komið að okkar æðislegu ferð út til
Urgently Needed A Customer Relations Representative in Alexandria
A ditty for Infy ---------------------------- The darling of

Recently Viewed Topics




© 2015