HUKAMNAMA - NANKANA SAHIB: Saturday 06 July 2013 ਅੱਜ ਦਾ - TopicsExpress



          

HUKAMNAMA - NANKANA SAHIB: Saturday 06 July 2013 ਅੱਜ ਦਾ ਮੁੱਖਵਾਕ - ਸ੍ਰੀ ਨਨਕਾਨਾ ਸਾਹਿਬ ਸ਼ਨੀਵਾਰ 23 ਹਾੜ (ਸੰਮਤ ੫੪੫ ਨਾਨਕਸ਼ਾਹੀ) ( ਅੰਗ : 735) ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ@ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨ@ਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ ਪੰਜਾਬੀ ਵਿਆਖਿਆ : ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ । ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ ।੧।ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ ।੧। (ਹੇ ਭਾਈ! ਪੁਰਾਣਾਂ ਦੀਆਂ ਦੱਸੀਆਂ ਸਾਖੀਆਂ ਅਨੁਸਾਰ) ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ (ਵੱਡੇ ਦੇਵਤੇ) ਬ੍ਰਹਮਾ, ਵਿਸ਼ਨੂੰ, ਸ਼ਿਵ (ਭੀ) ਰੋਗੀ ਹੀ ਰਹੇ, (ਕਿਉਂਕਿ ਉਹਨਾਂ ਨੇ ਭੀ) ਹਉਮੈ ਵਿਚ ਹੀ ਕਾਰ ਕੀਤੀ । ਜਿਸ ਪਰਮਾਤਮਾ ਨੇ ਉਹਨਾਂ ਨੂੰ ਪੈਦਾ ਕੀਤਾ ਸੀ, ਉਸ ਨੂੰ ਉਹ ਵਿਚਾਰੇ ਚੇਤਦੇ ਨਾਹ ਰਹੇ । ਹੇ ਭਾਈ! ਪਰਮਾਤਮਾ ਦੀ ਸੂਝ (ਤਾਂ) ਗੁਰੂ ਦੀ ਸਰਨ ਪਿਆਂ ਹੀ ਪੈਂਦੀ ਹੈ ।੨। ਹੇ ਭਾਈ! ਸਾਰਾ ਜਗਤ ਹਉਮੈ ਦੇ ਰੋਗ ਵਿਚ ਫਸਿਆ ਰਹਿੰਦਾ ਹੈ (ਤੇ, ਹਉਮੈ ਵਿਚ ਫਸੇ ਹੋਏ) ਉਹਨਾਂ ਮਨੁੱਖਾਂ ਨੂੰ ਜਨਮ ਮਰਨ ਦੇ ਗੇੜ ਦਾ ਭਾਰਾ ਦੁੱਖ ਲੱਗਾ ਰਹਿੰਦਾ ਹੈ । ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ । ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ ।੩। ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ । ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ । ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ ।੪।੩।੧੪। English Translation : SOOHEE, FOURTH MEHL: Those beings, within whose inner selves my Lord, Har, Har, dwells — all their diseases are cured. They alone become liberated, who meditate on the Name of the Lord; they obtain the supreme status. || 1 || O my Lord, the Lord’s humble servants become healthy. Those who meditate on my Lord, Har, Har, through the Word of the Guru’s Teachings, are rid of the disease of ego. || 1 || Pause || Brahma, Vishnu and Shiva suffer from the disease of the three gunas — the three qualities; they do their deeds in egotism. The poor fools do not remember the One who created them; this understanding of the Lord is only obtained by those who become Gurmukh. || 2 || The entire world is afflicted by the disease of egotism. They suffer the terrible pains of birth and death. By Guru’s Grace, a few rare ones are saved; I am a sacrifice to those humble beings. || 3 || The One who created the Universe, that Lord alone knows. His beauty is incomparable. O Nanak, the Lord Himself gazes upon it, and is pleased. The Gurmukh contemplates God. || 4 || 3 || 14 ||
Posted on: Sat, 06 Jul 2013 07:06:49 +0000

Trending Topics



The next time the Army vs Navy football game takes place in
Mom and Dad in Bedford, Massachusetts. More than 40 years ago
SABATO SERA 6 GARE DELLA 6A GIORNATA CON TANTE PARTITE DA TRIPLA -
Gov. Shettima receives Wakil, DG NEMA Gov. Kashim Shettima had
419: COURT ORDERS SUSPECT FRED AJUDUA TO REMAIN IN PRISON TILL END
From Fairies to Herbs.. a lovely set tonight of newer
AUGUST 31st, 2014 *** WALK IN THE LIGHT *** * * * ARE YOU
KWANKWASOS LOST BID TO RESCUE NYAKO FROM LAWMAKERS- - Kushi

Recently Viewed Topics




© 2015