Hukamnama. Sahib from Harmandar Sahib ji 713 ang 22/1/15 - TopicsExpress



          

Hukamnama. Sahib from Harmandar Sahib ji 713 ang 22/1/15 ਟੋਡੀ ਮਹਲਾ ੫ ਘਰੁ ੨ ਦੁਪਦੇ Ttoddee Mehalaa 5 Ghar 2 Dhupadha टोडी महला ५ घरु २ दुपदे Todee, Fifth Mehl, Second House, Du-Padas: ੴ ਸਤਿਗੁਰ ਪ੍ਰਸਾਦਿ Ik Oankaar Sathigur Prasaadh || ੴ सतिगुर प्रसादि ॥ One Universal Creator God. By The Grace Of The True Guru: ਮਾਗਉ ਦਾਨੁ ਠਾਕੁਰ ਨਾਮ ॥ Maago Dhaan Thaakur Naam || मागउ दानु ठाकुर नाम ॥ I beg for the Gift of Your Name, O my Lord and Master. ਮਾਗਉਦਾਨੁਠਾਕੁਰਨਾਮ॥ ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਠਾਕੁਰ = ਹੇ ਮਾਲਕ! ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ Avar Kashhoo Maerai Sang N Chaalai Milai Kirapaa Gun Gaam ||1|| Rehaao || अवरु कछू मेरै संगि न चालै मिलै क्रिपा गुण गाम ॥१॥ रहाउ ॥ Nothing else shall go along with me in the end; by Your Grace, please allow me to sing Your Glorious Praises. ||1||Pause|| ਅਵਰੁਕਛੂਮੇਰੈਸੰਗਿਨਚਾਲੈਮਿਲੈਕ੍ਰਿਪਾਗੁਣਗਾਮ॥੧॥ਰਹਾਉ॥ ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ॥੧॥ ਰਹਾਉ ॥ ਅਵਰੁ ਕਛੂ = ਹੋਰ ਕੁਝ ਭੀ। ਸੰਗਿ = ਨਾਲ। ਗੁਣ ਗਾਮ = (ਤੇਰੇ) ਗੁਣਾਂ ਦਾ ਗਾਉਣਾ, (ਤੇਰੀ) ਸਿਫ਼ਤਿ-ਸਾਲਾਹ ॥੧॥ ਰਹਾਉ ॥ ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤ-ਸਾਲਾਹ ਮਿਲ ਜਾਏ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ Raaj Maal Anaek Bhog Ras Sagal Tharavar Kee Shhaam || राजु मालु अनेक भोग रस सगल तरवर की छाम ॥ Power, wealth, various pleasures and enjoyments, all are just like the shadow of a tree. ਰਾਜੁਮਾਲੁਅਨੇਕਭੋਗਰਸਸਗਲਤਰਵਰਕੀਛਾਮ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਤਰਵਰ = ਰੁੱਖ। ਛਾਮ = ਛਾਂ। ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ Dhhaae Dhhaae Bahu Bidhh Ko Dhhaavai Sagal Niraarathh Kaam ||1|| धाइ धाइ बहु बिधि कउ धावै सगल निरारथ काम ॥१॥ He runs, runs, runs around in many directions, but all of his pursuits are useless. ||1|| ਧਾਇਧਾਇਬਹੁਬਿਧਿਕਉਧਾਵੈਸਗਲਨਿਰਾਰਥਕਾਮ॥੧॥ ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ ਧਾਇ = ਦੌੜ ਕੇ। ਬਹੁ ਬਿਧਿ = ਕਈ ਤਰੀਕਿਆਂ ਨਾਲ। ਧਾਵੈ = ਦੌੜਦਾ ਹੈ। ਧਾਇ ਧਾਇ ਧਾਵੈ = ਸਦਾ ਹੀ ਦੌੜਦਾ ਰਹਿੰਦਾ ਹੈ। ਨਿਰਾਰਥ = ਵਿਅਰਥ, ਨਿਸਫਲ ॥੧॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ Bin Govindh Avar Jae Chaaho Dheesai Sagal Baath Hai Khaam || बिनु गोविंद अवरु जे चाहउ दीसै सगल बात है खाम ॥ Except for the Lord of the Universe, everything he desires appears transitory. ਬਿਨੁਗੋਵਿੰਦਅਵਰੁਜੇਚਾਹਉਦੀਸੈਸਗਲਬਾਤਹੈਖਾਮ॥ (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਅਵਰੁ = ਹੋਰ। ਚਾਹਉ = ਚਾਹਉਂ, ਮੈਂ ਚਾਹਾਂ, ਮੈਂ ਮੰਗਦਾ ਰਹਾਂ। ਖਾਮ = ਕੱਚੀ, ਨਾਸਵੰਤ। ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ Kahu Naanak Santh Raen Maago Maero Man Paavai Bisraam ||2||1||6|| कहु नानक संत रेन मागउ मेरो मनु पावै बिस्राम ॥२॥१॥६॥ Says Nanak, I beg for the dust of the feet of the Saints, so that my mind may find peace and tranquility. ||2||1||6|| ਕਹੁਨਾਨਕਸੰਤਰੇਨਮਾਗਉਮੇਰੋਮਨੁਪਾਵੈਬਿਸ੍ਰਾਮ॥੨॥੧॥੬॥ ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥ ਨਾਨਕ = ਹੇ ਨਾਨਕ! ਰੇਨ = ਚਰਨ-ਧੂੜ। ਬਿਸ੍ਰਾਮ = (ਭਟਕਣ ਤੋਂ) ਟਿਕਾਉ ॥੨॥੧॥੬॥ ਨਾਨਕ ਆਖਦਾ ਹੈ- (ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ॥੨॥੧॥੬॥
Posted on: Thu, 22 Jan 2015 00:49:10 +0000

Trending Topics



Recently Viewed Topics




© 2015