Hukamnama Sri Harmandir Sahib Ji 26th July,2014 Ang - TopicsExpress



          

Hukamnama Sri Harmandir Sahib Ji 26th July,2014 Ang 613 [SATURDAY ], 11t Sawan (Samvat 546 Nanakshahi) ★ ★ ★ ★ ★ ★ ★ ★ ★ ★ ★ ★ ★ ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ Sorath Mehalaa 5 || Raajan Mehi Raajaa Ourajhaaeiou Maanan Mehi Abhimaanee || Lobhan Mehi Lobhee Lobhaaeiou Thio Har Rang Rachae Giaanee ||1|| Har Jan Ko Eihee Suhaavai || Paekh Nikatt Kar Saevaa Sathigur Har Keerathan Hee Thripathaavai || Rehaao ||Amalan Sio Amalee Lapattaaeiou Bhooman Bhoom Piaaree || Kheer Sang Baarik Hai Leenaa Prabh Santh Aisae Hithakaaree ||2|| सोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ ☬ENGLISH TRANSLATION :- ☬ Sorath, Fifth Mehl: As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ||1|| This is what befits the Lords servant. Beholding the Lord near at hand, he serves the True Guru, and he is satisfied through the Kirtan of the Lords Praises. ||Pause|| The addict is addicted to his drug, and the landlord is in love with his land. As the baby is attached to his milk, so the Saint is in love with God. ||2|| ☬ ਪੰਜਾਬੀ ਵਿਆਖਿਆ :- ☬ (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ- ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ- ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ARTH :- ☬ (Hey Bhai! Jive) Raaj de kma wich Raja Magan Rehnda Hai, Jive Mann vadhan wale kma wich adaar-man da bhukha manukh parchiya Rehnda Hai, Jive lalchi manukh lalach vadhan wale aahra wich fassiya Rehnda Hai, Tive aatmak jiwan di sujh wala manukh Prbhu de prem- rang wich mast Rehnda Hai||1|| Parmatma De Bhagat nuu ehi kar chagi lagdi hee |(Bhagat Parmatma nuu) anng sang vekh ke, te, Guru di seva karke Parmatma di sifat-salha Vich Hi presan rehnda hee |Rehaao| Hey bhai! Nasiya da premi Manukh Nasiya Nall cimbedya renda hee, jamin de Malik nu jamin pyari lagdi hee, bacha dudd Nall parcya rahinda hee |esi trha Sant jaan Parmatma naal pyar karde hann ||2|| अर्थ :- ☬ (हे भाई!) जैसे राज के कामों में राजा मगन रहता है, जैसे मान बढ़ाने वाले कामों में आदर-मान का भूखा मनुख मस्त रहता है, जैसे लालची मनुख लालच बढ़ाने वाले कर्मों में फँसा रहता है, उसी प्रकार जीवन के सूझ वाला मनुख प्रेम-रंग में मस्त रहता है।१। परमात्मा के भागर को यही कर्म अच्छा लगता है। (भक्त परमात्मा को) अंग- संग देख कर, और, गुरु की सेवा करके परमात्मा की सिफत सलाह में प्रसन रहता है।रहाउ। हे भाई! नशे करने का प्रेमी मनुख नशों के साथ जुड़ा रहता है, जमीं के मालिकों को जमीन प्यारी लगती हैं, बच्चा दूध के साथ ही पचरता रहता है। इसी प्रकार संत जन परमात्मा के साथ प्यार करते हैं।२। ❃ ❃ ❃ ❃ ❃ ❃ ❃ ❃ ❃ ❃ ❃ ❃ ❃ ❃ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ.. WAHEGURU JI KA KHALSA WAHEGURU JI KI FATEH JI..
Posted on: Sat, 26 Jul 2014 06:38:11 +0000

Trending Topics



Recently Viewed Topics




© 2015