Hukamnama from Shri Hazur Abchal Nagar Sahib, Shri Nanded Sahib - TopicsExpress



          

Hukamnama from Shri Hazur Abchal Nagar Sahib, Shri Nanded Sahib :- Friday 22 November 2013 ਅੱਜ ਦਾ ਮੁੱਖਵਾਕ - ਸ੍ਰੀ ਹਜ਼ੂਰ ਸਹਿਬ ਸ਼ੁੱਕਰਵਾਰ 07 ਮੱਘਰ(ਸੰਮਤ ੫੪੫ ਨਾਨਕਸ਼ਾਹੀ) (ਅੰਗ :597-598) ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥ ਪੰਜਾਬੀ ਵਿਆਖਿਆ : ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧।ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ ।ਰਹਾਉ।(ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ । ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ।੨।ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ । ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ।੩।ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ।੪।੮। Ang => 597-598 Sorath mahalla 1. Tu Prabh data daan mat pura ham thare bhekhari jiou. Mae kea mangou kichh thir na rahaee Har dejae Naam piari jiou.1. Ghat ghat rav rhea Banvari. Jal thal mahial gupato vartae Gur sabadi dekh nihari jieou. Rahaou. Arth :- Prbhu tun sabh padarath den wala hain, den vich khunjhada nahin, asin tere mangate haan. Mae tethon ki mangan, kujh rehan vala nahin, sada thir naam mainu deou. English Meaning :- Raag => Sorath, First Mahalla (NANAK): You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. ||1|| In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Gurus Shabad, He is revealed. ||Pause|| WJKK WJKF
Posted on: Fri, 22 Nov 2013 01:52:21 +0000

Trending Topics



Recently Viewed Topics




© 2015