SHIRI AKAL TAKHAT SAHIB JI TO AAJ DA MUKHWAK, 23 ਭਾਦੋਂ, - TopicsExpress



          

SHIRI AKAL TAKHAT SAHIB JI TO AAJ DA MUKHWAK, 23 ਭਾਦੋਂ, ਸੰਮਤ ਨਾਨਕਸ਼ਾਹੀ 545 (07 ਸਤੰਬਰ, 2013) ਦੇਵਗੰਧਾਰੀ 5 ॥ ਦਰਸਨ ਨਾਮ ਕਉ ਮਨੁ ਆਛੈ ॥ ਭ੍ਰਮਿ ਆਇਓ ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥1॥ ਰਹਾਉ ॥ ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ ਗਾਛੈ ॥ ਸਾਧ ਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥1॥ ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ ਦੁਤਰੁ ਮਾਇ ਆਛੈ ॥ ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥2॥2॥ 28॥ {ਪੰਨਾ 533} ਅਰਥ :- ਹੇ ਭਾਈ! ਪਰਮਾਤਮਾ ਦਾ ਦਰਸਨ ਕਰਨ ਵਾਸਤੇ, ਪਰਮਾਤਮਾ ਦਾ ਨਾਮ ਜਪਣ ਵਾਸਤੇ, ਮੇਰਾ ਮਨ ਤਾਂਘਦਾ ਹੈ । ਮੇਰਾ ਇਹ ਮਨ ਭਟਕ ਭਟਕ ਕੇ ਸਭਨੀਂ ਥਾਈਂ ਹੋ ਆਇਆ ਹੈ, ਹੁਣ ਤਾਂਘ ਕਰ ਕੇ ਸੰਤਾਂ ਦੀ ਚਰਨੀਂ ਆ ਪਿਆ ਹੈ ।1।ਰਹਾਉ। (ਹੇ ਭਾਈ! ਸੰਸਾਰ ਵਿਚ) ਜੋ ਕੁਝ ਦਿੱਸ ਰਿਹਾ ਹੈ ਉਹ ਨਾਸਵੰਤ ਹੈ, (ਇਸ ਵਾਸਤੇ) ਮੈਂ ਕਿਸ ਦੀ ਸੇਵਾ ਕਰਾਂ? ਮੈਂ ਕਿਸ ਦਾ ਆਰਾਧਨ ਕਰਾਂ? ਹੇ ਭਾਈ! ਸਾਧ ਸੰਗਤਿ ਦੀ ਸਰਨ ਪੈਣਾ ਚਾਹੀਦਾ ਹੈ । ਮੇਰਾ ਮਨ ਸਾਧ ਜਨਾਂ ਦੇ ਚਰਨਾਂ ਦੀ ਹੀ ਧੂੜ ਮੰਗਦਾ ਹੈ ।1। ਹੇ ਭਾਈ! ਇਹ ਮਾਇਆ (ਇਕ ਐਸਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਹੀ ਔਖਾ ਹੈ, ਮੈਨੂੰ (ਇਸ ਤੋਂ ਪਾਰ ਲੰਘਣ ਦਾ) ਕੋਈ ਢੰਗ ਨਹੀਂ ਆਉਂਦਾ, ਮੇਰੇ ਵਿਚ ਕੋਈ (ਐਸਾ) ਗੁਣ (ਭੀ) ਨਹੀਂ (ਜਿਸ ਦੀ ਸਹਾਇਤਾ ਨਾਲ ਮੈਂ ਇਸ ਮਾਇਆ-ਸਮੁੰਦਰ ਤੋਂ ਪਾਰ ਲੰਘ ਸਕਾਂ) । ਹੇ ਨਾਨਕ! ਜਦੋਂ ਮਨੁੱਖ ਗੁਰੂ ਦੀ ਚਰਨੀਂ ਆ ਪੈਂਦਾ ਹੈ ਤਦੋਂ (ਇਸ ਦੇ ਅੰਦਰੋਂ) ਸਾਰੀ ਮੰਦੀ ਵਾਸਨਾ ਦੂਰ ਹੋ ਜਾਂਦੀ ਹੈ (ਤੇ, ਇਹ ਹਰੀ-ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ) ।2। 2।28। DAYV-GANDHAAREE, FIFTH MEHL: My mind longs for the Blessed Vision of the Lord’s Darshan, and His Name. I have wandered everywhere, and now I have come to follow the Saint. || 1 || Pause || whom should I serve? Whom should I worship in adoration? Whoever I see shall pass away. I have sought the Sanctuary of the Saadh Sangat, the Company of the Holy; my mind longs for the dust of their Feet. || 1 || I do not know the way, and I have no virtue. It is so difficult to escape from Maya! Nanak has come and fallen at the Guru’s feet; all of his evil inclinations have vanished. || 2 || 2 || 28 || "DHAN DHAN SHIRI GURU GRANTH SAHIB JI"
Posted on: Sat, 07 Sep 2013 05:39:58 +0000

Trending Topics



Recently Viewed Topics




© 2015