ਗੋਂਡ ॥ xxx xxx ਧੰਨੁ ਗੁਪਾਲ - TopicsExpress



          

ਗੋਂਡ ॥ xxx xxx ਧੰਨੁ ਗੁਪਾਲ ਧੰਨੁ ਗੁਰਦੇਵ ॥ ਧੰਨੁ = {ਸੰ. धन्य = ੧. Bestowing wealth ੨. wealthy, rich, ੩. good, excellent, virtuous, ੪. blessed, fortunate, lucky} ਭਾਗਾਂ ਵਾਲਾ, ਸੁਹਣਾ, ਗੁਣਵਾਨ। ਗੁਪਾਲ = ਧਰਤੀ ਦਾ ਪਾਲਣ ਵਾਲਾ ਪ੍ਰਭੂ। ਗੁਰਦੇਵ = ਸਤਿਗੁਰੂ। ਸੋ, ਧੰਨ ਹੈ ਧਰਤੀ ਦਾ ਪਾਲਣ ਵਾਲਾ ਪ੍ਰਭੂ (ਜੋ ਅੰਨ ਪੈਦਾ ਕਰਦਾ ਹੈ), ਧੰਨ ਹੈ ਸਤਿਗੁਰੂ (ਜੋ ਐਸੇ ਪ੍ਰਭੂ ਦੀ ਸੂਝ ਬਖ਼ਸ਼ਦਾ ਹੈ), ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥ ਅਨਾਦਿ = ਅੰਨ ਆਦਿ, ਅਨਾਜ। ਕਵਲੁ = ਹਿਰਦਾ। ਟਹਕੇਵ = ਟਹਿਕ ਪੈਂਦਾ ਹੈ, ਖਿੜ ਪੈਂਦਾ ਹੈ। ਤੇ ਧੰਨ ਹੈ ਅੰਨ ਜਿਸ ਨਾਲ ਭੁੱਖੇ ਮਨੁੱਖ ਦਾ ਹਿਰਦਾ (ਫੁੱਲ ਵਾਂਗ) ਟਹਿਕ ਪੈਂਦਾ ਹੈ। ਧਨੁ ਓਇ ਸੰਤ ਜਿਨ ਐਸੀ ਜਾਨੀ ॥ ਜਿਨ = ਜਿਨ੍ਹਾਂ ਨੇ। ਉਹ ਸੰਤ ਭੀ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਇਹ ਸਮਝ ਆਈ ਹੈ (ਕਿ ਅੰਨ ਨਿੰਦਣ-ਜੋਗ ਨਹੀਂ ਹੈ) ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥ ਮਿਲਿਬੋ = ਮਿਲੇਗਾ। ਸਾਰਿੰਗ ਪਾਨੀ = ਧਨਖਧਾਰੀ ਪ੍ਰਭੂ ॥੧॥ (ਤੇ ਅੰਨ ਖਾ ਕੇ ਪ੍ਰਭੂ ਨੂੰ ਸਿਮਰਦੇ ਹਨ), ਉਹਨਾਂ ਨੂੰ ਪਰਮਾਤਮਾ ਮਿਲਦਾ ਹੈ ॥੧॥ ਆਦਿ ਪੁਰਖ ਤੇ ਹੋਇ ਅਨਾਦਿ ॥ ਆਦਿ ਪੁਰਖ = ਪਰਮਾਤਮਾ। (ਹੇ ਭਾਈ!) ਅੰਨ (ਜਿਸ ਨੂੰ ਤਿਆਗਣ ਵਿਚ ਤੁਸੀਂ ਭਗਤੀ ਸਮਝਦੇ ਹੋ) ਪਰਮਾਤਮਾ ਤੋਂ ਹੀ ਪੈਦਾ ਹੁੰਦਾ ਹੈ, ਜਪੀਐ ਨਾਮੁ ਅੰਨ ਕੈ ਸਾਦਿ ॥੧॥ ਰਹਾਉ ॥ ਅੰਨ ਕੈ ਸਦਿ = ਅੰਨ ਦੇ ਸੁਆਦ ਨਾਲ, ਅੰਨ ਖਾਧਿਆਂ ॥੧॥ ਤੇ ਪਰਮਾਤਮਾ ਦਾ ਨਾਮ ਭੀ ਅੰਨ ਖਾਧਿਆਂ ਹੀ ਜਪਿਆ ਜਾ ਸਕਦਾ ਹੈ ॥੧॥ ਰਹਾਉ॥ ਜਪੀਐ ਨਾਮੁ ਜਪੀਐ ਅੰਨੁ ॥ xxx (ਤਾਂ ਤੇ) ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ ਤੇ ਅੰਨ ਨੂੰ ਭੀ ਪਿਆਰ ਕਰਨਾ ਚਾਹੀਦਾ ਹੈ (ਭਾਵ, ਅੰਨ ਤੋਂ ਤਰਕ ਕਰਨ ਦੇ ਥਾਂ ਅੰਨ ਨੂੰ ਇਉਂ ਸਹਿਜੇ ਸਹਿਜੇ ਪ੍ਰੀਤ ਨਾਲ ਛਕੋ ਜਿਵੇਂ ਅਡੋਲ ਹੋ ਕੇ ਪਿਆਰ ਨਾਲ ਨਾਮ ਸਿਮਰਨਾ ਹੈ)। ਅੰਭੈ ਕੈ ਸੰਗਿ ਨੀਕਾ ਵੰਨੁ ॥ ਅੰਭ = ਪਾਣੀ। ਵੰਨੁ = ਰੰਗ। (ਵੇਖੋ, ਜਿਸ ਪਾਣੀ ਨੂੰ ਰੋਜ਼ ਵਰਤਦੇ ਹੋ, ਉਸੇ) ਪਾਣੀ ਦੀ ਸੰਗਤ ਨਾਲ ਇਸ ਅੰਨ ਦਾ ਕੇਹਾ ਸੁਹਣਾ ਰੰਗ ਨਿਕਲਦਾ ਹੈ! (ਜੇ ਪਾਣੀ ਵਰਤਣ ਵਿਚ ਪਾਪ ਨਹੀਂ ਤਾਂ ਅੰਨ ਤੋਂ ਨਫ਼ਰਤ ਕਿਉਂ?)। ਅੰਨੈ ਬਾਹਰਿ ਜੋ ਨਰ ਹੋਵਹਿ ॥ xxx ਜੋ ਮਨੁੱਖ ਅੰਨ ਤੋਂ ਤਰਕ ਕਰਦੇ ਹਨ, ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥ ਅਪਨੀ = ਆਪਣੀ (ਇੱਜ਼ਤ) ॥੨॥ ਉਹ ਸਭ ਥਾਂ ਆਪਣੀ ਇੱਜ਼ਤ ਗਵਾਉਂਦੇ ਹਨ (ਭਾਵ, ਅੰਨ ਦਾ ਤਿਆਗ ਕੋਈ ਐਸਾ ਕੰਮ ਨਹੀਂ ਜਿਸ ਨੂੰ ਦੁਨੀਆ ਪਸੰਦ ਕਰੇ) ॥੨॥ ਛੋਡਹਿ ਅੰਨੁ ਕਰਹਿ ਪਾਖੰਡ ॥ xxx ਜੋ ਲੋਕ ਅੰਨ ਛੱਡ ਦੇਂਦੇ ਹਨ ਤੇ (ਇਹ) ਪਖੰਡ ਕਰਦੇ ਹਨ, ਨਾ ਸੋਹਾਗਨਿ ਨਾ ਓਹਿ ਰੰਡ ॥ ਰੰਡ = ਰੰਡੀਆਂ। ਉਹ (ਉਹਨਾਂ ਕੁਚੱਜੀਆਂ ਜ਼ਨਾਨੀਆਂ ਵਾਂਗ ਹਨ ਜੋ) ਨਾਹ ਸੋਹਾਗਣਾਂ ਹਨ ਨਾਹ ਰੰਡੀਆਂ। ਜਗ ਮਹਿ ਬਕਤੇ ਦੂਧਾਧਾਰੀ ॥ ਬਕਤੇ = ਆਖਦੇ ਹਨ। ਦੂਧਾਧਾਰੀ = ਦੂਧ-ਆਧਾਰੀ, ਦੁੱਧ ਦੇ ਆਸਰੇ ਰਹਿਣ ਵਾਲੇ, ਨਿਰਾ ਦੁੱਧ ਪੀ ਕੇ ਜੀਵਨ-ਨਿਰਬਾਹ ਕਰਨ ਵਾਲੇ। (ਅੰਨ ਛੱਡਣ ਵਾਲੇ ਸਾਧੂ,) ਲੋਕਾਂ ਵਿਚ ਆਖਦੇ ਫਿਰਦੇ ਹਨ, ਅਸੀਂ ਨਿਰਾ ਦੁੱਧ ਪੀ ਕੇ ਹੀ ਨਿਰਬਾਹ ਕਰਦੇ ਹਾਂ, ਗੁਪਤੀ ਖਾਵਹਿ ਵਟਿਕਾ ਸਾਰੀ ॥੩॥ ਗੁਪਤੀ = ਲੁਕ ਕੇ। ਵਟਿਕਾ = {ਸੰ. वटिका = A kind of cake or bread made of rice and mash} ਚਉਲ ਤੇ ਮਾਂਹ ਦੀ ਬਣੀ ਹੋਈ ਪਿੰਨੀ ਜਾਂ ਰੋਟੀ ॥੩॥ ਪਰ ਚੋਰੀ ਚੋਰੀ ਸਾਰੀ ਦੀ ਸਾਰੀ ਪਿੰਨੀ ਖਾਂਦੇ ਹਨ ॥੩॥ ਅੰਨੈ ਬਿਨਾ ਨ ਹੋਇ ਸੁਕਾਲੁ ॥ xxx ਅੰਨ ਤੋਂ ਬਗ਼ੈਰ ਸੁਕਾਲ ਨਹੀਂ ਹੋ ਸਕਦਾ, ਤਜਿਐ ਅੰਨਿ ਨ ਮਿਲੈ ਗੁਪਾਲੁ ॥ ਤਜਿਐ ਅੰਨਿ = ਜੇ ਅੰਨ ਤਜਿਆ ਜਾਏ, ਅੰਨ ਛੱਡਿਆਂ। ਅੰਨ ਛੱਡਿਆਂ ਰੱਬ ਨਹੀਂ ਮਿਲਦਾ। ਕਹੁ ਕਬੀਰ ਹਮ ਐਸੇ ਜਾਨਿਆ ॥ xxx ਹੇ ਕਬੀਰ! (ਬੇਸ਼ੱਕ) ਆਖ-ਸਾਨੂੰ ਇਹ ਨਿਸ਼ਚਾ ਹੈ, ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥ xxx॥੪॥੮॥੧੧॥ ਕਿ ਅੰਨ ਬੜਾ ਸੁੰਦਰ ਪਦਾਰਥ ਹੈ ਜਿਸ ਨੂੰ ਖਾਧਿਆਂ (ਸਿਮਰਨ ਕਰ ਕੇ) ਸਾਡਾ ਮਨ ਪਰਮਾਤਮਾ ਨਾਲ ਜੁੜਦਾ ਹੈ ॥੪॥੮॥੧੧॥
Posted on: Fri, 10 Oct 2014 14:04:56 +0000

Trending Topics



Recently Viewed Topics




© 2015