ਸੁਣਿਐ ਸਿਧ ਪੀਰ ਸੁਰਿ ਨਾਥ - TopicsExpress



          

ਸੁਣਿਐ ਸਿਧ ਪੀਰ ਸੁਰਿ ਨਾਥ ॥ सुणिऐ सिध पीर सुरि नाथ ॥ Listening-the Siddhas, the spiritual teachers, the heroic warriors, the yogic masters. ਸੁਣਿਐ = ਸੁਣਿਆਂ, ਸੁਣਨ ਨਾਲ, ਜੇ ਨਾਮ ਵਿਚ ਸੁਰਤ ਜੋੜੀ ਜਾਏ। ਸਿਧ = ਉਹ ਜੋਗੀ ਜਿਨ੍ਹਾਂ ਦੀ ਘਾਲ ਕਮਾਈ ਸਫਲ ਹੋ ਚੁਕੀ ਹੈ। ਸੁਰਿ = ਦੇਵਤੇ। ਇਹ ਨਾਮ ਹਿਰਦੇ ਵਿਚ ਟਿਕਣ ਦੀ ਹੀ ਬਰਕਤਿ ਹੈ ਕਿ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ (ਸਾਧਾਰਨ ਮਨੁੱਖ) ਸਿੱਧਾਂ, ਪੀਰਾਂ, ਦੇਵਤਿਆਂ ਤੇ ਨਾਥਾਂ ਦੀ ਪਦਵੀ ਪਾ ਲੈਂਦੇ ਹਨ ਸੁਣਿਐ ਧਰਤਿ ਧਵਲ ਆਕਾਸ ॥ सुणिऐ धरति धवल आकास ॥ Listening-the earth, its support and the Akaashic ethers. ਧਵਲ = ਬੌਲਦ, ਧਰਤੀ ਦਾ ਆਸਰਾ। ਤੇ ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਉਹਨਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ, ਸੁਣਿਐ ਦੀਪ ਲੋਅ ਪਾਤਾਲ ॥ सुणिऐ दीप लोअ पाताल ॥ Listening-the oceans, the lands of the world and the nether regions of the underworld. ਦੀਪ = ਧਰਤੀ ਦੀ ਵੰਡ ਦੇ ਸਤ ਦੀਪ। ਲੋਅ = ਲੋਕ, ਭਵਣ। ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਸੋਝੀ ਪੈਂਦੀ ਹੈ ਕਿ ਵਾਹਿਗੁਰੂ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ। ਸੁਣਿਐ ਪੋਹਿ ਨ ਸਕੈ ਕਾਲੁ ॥ सुणिऐ पोहि न सकै कालु ॥ Listening-Death cannot even touch you. ਪੋਹਿ ਨ ਸਕੈ = ਪੋਹ ਨਹੀਂ ਸਕਦਾ, ਡਰਾ ਨਹੀਂ ਸਕਦਾ, ਆਪਣਾ ਪਰਭਾਵ ਨਹੀਂ ਪਾ ਸਕਦਾ। ਵਾਹਿਗੁਰੂ ਦੀ ਸਿਫ਼ਤ-ਸਾਲਾਹ ਸੁਣਨ ਵਾਲੇ ਮਨੁੱਖ ਨੂੰ ਕਾਲ ਵੀ ਨਹੀਂ ਪੋਂਹਦਾ (ਭਾਵ ਉਨ੍ਹਾਂ ਨੂੰ ਮੌਤ ਨਹੀਂ ਡਰਾ ਸਕਦੀ)। ਨਾਨਕ ਭਗਤਾ ਸਦਾ ਵਿਗਾਸੁ ॥ नानक भगता सदा विगासु ॥ O Nanak, the devotees are forever in bliss. ਵਿਗਾਸੁ = ਖਿੜਾਉ, ਉਮਾਹ, ਖ਼ੁਸ਼ੀ। ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ, ਸੁਣਿਐ ਦੂਖ ਪਾਪ ਕਾ ਨਾਸੁ ॥੮॥ सुणिऐ दूख पाप का नासु ॥८॥ Listening-pain and sin are erased. ||8|| (ਕਿੳਂਕਿ) ਉਸ ਦੀ ਸਿਫ਼ਤ-ਸਾਲਾਹ ਸੁਣਨ ਕਰ ਕੇ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੮
Posted on: Sat, 13 Jul 2013 12:59:38 +0000

Trending Topics



Recently Viewed Topics




© 2015