ਸੂਹੀ ਮਹਲਾ ੪ ਘਰੁ ੫ ੴ ਸਤਿਗੁਰ - TopicsExpress



          

ਸੂਹੀ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥ {ਪੰਨਾ 776} ਅਰਥ: ਹੇ ਸੰਤ ਜਨੋ! ਮੈਨੂੰ ਪਿਆਰਾ ਗੁਰੂ ਮਿਲ ਪਿਆ ਹੈ (ਉਸ ਦੀ ਮਿਹਰ ਨਾਲ) ਮੇਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਗਈ ਹੈ। (ਗੁਰੂ) ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਰਿਹਾ ਹੈ, ਮੈਂ ਆਪਣਾ ਮਨ ਆਪਣਾ ਤਨ ਗੁਰੂ ਦੇ ਅੱਗੇ ਭੇਟ ਧਰਦਾ ਹਾਂ। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਮਹਾ ਪੁਰਖ ਹੈ, ਗੁਰੂ ਨੂੰ ਸ਼ਾਬਾਸ਼। ਗੁਰੂ ਮੈਨੂੰ ਪਰਮਾਤਮਾ ਦੀ ਦੱਸ ਪਾ ਰਿਹਾ ਹੈ। ਹੇ ਦਾਸ ਨਾਨਕ! ਜਿਨ੍ਹਾਂ ਨੂੰ ਪਰਮਾਤਮਾ ਵੱਡੇ ਭਾਗਾਂ ਨਾਲ ਮਿਲ ਪੈਂਦਾ ਹੈ, (ਉਹ ਮਨੁੱਖ ਪਰਮਾਤਮਾ ਦੇ) ਨਾਮ ਵਿਚ ਜੁੜ ਕੇ ਆਤਮਕ ਆਨੰਦ ਨਾਲ ਭਰਪੂਰ ਹੋ ਜਾਂਦੇ ਹਨ।੧।   SOOHEE, FOURTH MEHL, FIFTH HOUSE: ONE UNIVERSAL CREATOR GOD. BY THE GRACE OF THE TRUE GURU: O humble Saints, I have met my Beloved Guru; the fire of my desire is quenched, and my yearning is gone. I dedicate my mind and body to the True Guru; I pray that may He unite me with God, the treasure of virtue. Blessed, blessed is the Guru, the Supreme Being, who tells me of the most blessed Lord. By great good fortune, servant Nanak has found the Lord; he blossoms forth in the Naam. || 1 || ( Sri Guru Granth Sahib Ji - Pana 776 ) youtu.be/iVXaiIn6FPM
Posted on: Tue, 07 Oct 2014 12:12:44 +0000

Trending Topics



Recently Viewed Topics




© 2015