ਸੰਧਿਆ ਵੇਲੇ ਦਾ ਹੁਕਮਨਾਮਾ - TopicsExpress



          

ਸੰਧਿਆ ਵੇਲੇ ਦਾ ਹੁਕਮਨਾਮਾ ਦਰਬਾਰ ਸਾਹਿਬ ਅੰਮਿ੍ਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 12.7.2014 ਸ਼ਨੀਵਾਰ ੨੮, ਹਾੜ (ਸੰਮਤ ੫੪੬ ਨਾਨਕਸ਼ਾਹੀ) ਜੈਤਸਰੀ ਮਹਲਾ ੪ ॥ ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥੧॥ ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ਦੀਨ ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਅੰਗ ਬਿਖੁ ਚਾਖਾ ॥੨॥ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥੩॥ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮ ਵਡ ਪੁਰਖਾ ॥ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ ਰਾਖਾ ॥੪॥੨॥ {ਅੰਗ 696} ☬ ਪੰਜਾਬੀ ਵਿਆਖਿਆ :- ☬ ਹੇ ਭਾਈ! ਪਰਮਾਤਮਾ ਦਾ ਨਾਮ ਬੜਾ ਹੀ ਕੀਮਤੀ ਹੀਰਾ ਹੈ ਲਾਲ ਹੈ, ਪਰ ਗਾਹਕ ਤੋਂ ਬਿਨਾ ਇਹ ਹੀਰਾ ਕੱਖ ਵਰਗਾ ਹੋਇਆ ਪਿਆ ਹੈ। ਜਦੋਂ ਇਸ ਰਤਨ ਦਾ ਗਾਹਕ ਗੁਰੂ ਮਿਲ ਪਿਆ, ਤਦੋਂ ਇਹ ਰਤਨ ਲੱਖੀਂ ਰੁਪਈਂ ਵਿਕਣ ਲੱਗ ਪਿਆ ॥੧॥ ਹੇ ਭਾਈ! ਮੇਰੇ ਮਨ ਵਿਚ ਪਰਮਾਤਮਾ ਨੇ ਆਪਣਾ ਨਾਮ-ਹੀਰਾ ਲੁਕਾ ਕੇ ਰੱਖਿਆ ਹੋਇਆ ਸੀ। ਦੀਨਾਂ ਉਤੇ ਦਇਆ ਕਰਨ ਵਾਲੇ ਉਸ ਹਰੀ ਨੇ ਮੈਨੂੰ ਗੁਰੂ ਮਿਲਾ ਦਿੱਤਾ। ਗੁਰੂ ਮਿਲਣ ਨਾਲ ਮੈਂ ਉਹ ਹੀਰਾ ਪਰਖ ਲਿਆ (ਮੈਂ ਉਸ ਹੀਰੇ ਦੀ ਕਦਰ ਸਮਝ ਲਈ) ਰਹਾਉ॥ ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਹਿਰਦੇ ਵਿਚ ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਪਿਆ ਰਹਿੰਦਾ ਹੈ, (ਤਾਹੀਏਂ) ਉਹਨਾਂ ਨੇ ਆਪਣੇ ਹਿਰਦੇ-ਘਰ ਵਿਚ ਟਿਕਿਆ ਹੋਇਆ ਨਾਮ-ਰਤਨ (ਕਦੇ) ਨਹੀਂ ਵੇਖਿਆ। ਉਹ ਮਨੁੱਖ ਮਾਇਆ-ਸਪਣੀ (ਦੇ ਮੋਹ) ਦਾ ਜ਼ਹਿਰ ਖਾਂਦੇ ਰਹਿੰਦੇ ਹਨ, (ਇਸ ਵਾਸਤੇ) ਉਹ ਮੂਰਖ ਭਟਕਣਾ ਦੇ ਕਾਰਨ ਕੁਰਾਹੇ ਪੈ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ ॥੨॥ਹੇ ਹਰੀ! ਮੈਨੂੰ ਚੰਗੇ ਸੰਤ ਜਨ ਮਿਲਾ, ਮੈਨੂੰ ਗੁਰੂ ਦੀ ਸਰਨ ਵਿਚ ਰੱਖ। ਹੇ ਪ੍ਰਭੂ! ਹੇ ਮਾਲਕ! ਮੇਰੀ ਮਦਦ ਕਰ। ਮੈਂ ਹੋਰ ਪਾਸੇ ਛੱਡ ਕੇ ਤੇਰੀ ਸਰਨ ਆ ਪਿਆ ਹਾਂ ॥੩॥ ਹੇ ਪ੍ਰਭੂ! ਤੂੰ ਵੱਡਾ ਪੁਰਖ ਹੈਂ, ਤੂੰ ਅਪਹੁੰਚ ਹੈਂ, ਅਸੀਂ ਆਪਣੀ ਜੀਭ ਨਾਲ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਦੱਸ ਸਕਦੇ ਹਾਂ? ਹੇ ਦਾਸ ਨਾਨਕ! (ਆਖ-) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਕੀਤੀ, ਉਸ ਪੱਥਰ ਨੂੰ (ਸੰਸਾਰ-ਸਮੁੰਦਰ ਵਿਚ) ਡੁੱਬਦੇ ਨੂੰ ਉਸ ਨੇ ਬਚਾ ਲਿਆ ॥੪॥੨॥ ☬ENGLISH TRANSLATION :- ☬ Jaitsree, Fourth Mehl: A jewel or a diamond may be very valuable and heavy, but without a purchaser, it is worth only straw. When the Holy Guru, the Purchaser, saw this jewel, He purchased it for hundreds of thousands of dollars. ||1|| The Lord has kept this jewel hidden within my mind. The Lord, merciful to the meek, led me to meet the Holy Guru; meeting the Guru, I came to appreciate this jewel. ||Pause|| The rooms of the self-willed manmukhs are dark with ignorance; in their homes, the jewel is not visible. Those fools die, wandering in the wilderness, eating the poison of the snake, Maya. ||2|| O Lord, Har, Har, let me meet the humble, holy beings; O Lord, keep me in the Sanctuary of the Holy. O Lord, make me Your own; O God, Lord and Master, I have hurried to Your side. ||3|| What Glorious Virtues of Yours can I speak and describe? You are great and unfathomable, the Greatest Being. The Lord has bestowed His Mercy on servant Nanak; He has saved the sinking stone. ||4||2|| WAHEGURU JI KA KHALSA WAHEGURU JI KI FATEH SHARE IT
Posted on: Sat, 12 Jul 2014 17:29:23 +0000

Trending Topics



Recently Viewed Topics




© 2015