ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 10.8.2013, ਸ਼ਨੀਵਾਰ , ੨੬ ਸਾਵਣ (ਸੰਮਤ ੫੪੫ ਨਾਨਕਸ਼ਾਹੀ) ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ (ਅੰਗ ੭੧੧) ਪੰਜਾਬੀ ਵਿਚ ਵਿਆਖਿਆ :- ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ- ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! (ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨। ੨। ENGLISH TRANSLATION :- TODEE, FIFTH MEHL, FIRST HOUSE, DU- PADAS: ONE UNIVERSAL CREATOR GOD. BY THE GRACE OF THE TRUE GURU: The Saints do not know any other. They are carefree, ever in the Lords Love; the Lord and Master is on their side. || Pause|| Your canopy is so high, O Lord and Master; no one else has any power. Such is the immortal Lord and Master the devoteeshave found; the spiritually wise remain absorbed in His Love. || 1 || Disease, sorrow, pain, old age and death do not evenapproach the humble servant of the Lord. They remain fearless, in the Love of the One Lord; O Nanak, they have surrenderedtheir minds to the Lord. || 2 || 1 || WAHEGURU JI KA KHALSA WAHEGURU JI KI FATEH JI..
Posted on: Sat, 10 Aug 2013 00:50:38 +0000

Trending Topics



Recently Viewed Topics




© 2015