ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 9.11.2013, ਸ਼ਨੀਵਾਰ , ੨੪ ਕੱਤਕ (ਸੰਮਤ ੫੪੫ ਨਾਨਕਸ਼ਾਹੀ) ਆਸਾ ॥ ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥ ਗਲੀ ਜਿਨ੍ਹ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥ ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥੧॥ ਐਸੇ ਸੰਤ ਨ ਮੋ ਕਉ ਭਾਵਹਿ ॥ ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ ॥ ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥ ਬਸੁਧਾ ਖੋਦਿ ਕਰਹਿ ਦੁਇ ਚੂਲ੍ਹ੍ਹੇ ਸਾਰੇ ਮਾਣਸ ਖਾਵਹਿ ॥੨॥ ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥੪॥੨॥ (ਅੰਗ ੪੭੬) ਪੰਜਾਬੀ ਵਿਚ ਵਿਆਖਿਆ :- (ਜੋ ਮਨੁੱਖ) ਸਾਢੇ ਤਿੰਨ ਤਿੰਨ ਗਜ਼ (ਲੰਮੀਆਂ) ਧੋਤੀਆਂ (ਪਹਿਨਦੇ, ਅਤੇ) ਤਿਹਰੀਆਂ ਤੰਦਾਂ ਵਾਲੇ ਜਨੇਊ ਪਾਂਦੇ ਹਨ,ਜਿਨ੍ਹਾਂ ਦੇ ਗਲਾਂ ਵਿਚ ਮਾਲਾਂ ਹਨ ਤੇ ਹੱਥ ਵਿੱਚ ਲਿਸ਼ਕਾਏ ਹੋਏ ਲੋਟੇ ਹਨ,(ਨਿਰੇ ਇਹਨਾਂ ਲੱਛਣਾਂ ਕਰਕੇ) ਉਹ ਮਨੁੱਖ ਪਰਮਾਤਮਾ ਦੇ ਭਗਤ ਨਹੀਂ ਆਖੇ ਜਾਣੇ ਚਾਹੀਦੇ, ਉਹ ਤਾਂ (ਅਸਲ ਵਿਚ) ਬਨਾਰਸੀ ਠੱਗ ਹਨ ॥੧॥ ਮੈਨੂੰ ਅਜਿਹੇ ਸੰਤ ਚੰਗੇ ਨਹੀਂ ਲੱਗਦੇ,ਜੋ ਮੂਲ ਨੂੰ ਭੀ ਟਹਿਣੀਆਂ ਸਮੇਤ ਖਾ ਜਾਣ (ਭਾਵ, ਜੋ ਮਾਇਆ ਦੀ ਖ਼ਾਤਰ ਮਨੁੱਖਾਂ ਨੂੰ ਜਾਨੋਂ ਮਾਰਨੋਂ ਭੀ ਸੰਕੋਚ ਨਾ ਕਰਨ) ॥੧॥ ਰਹਾਉ॥ (ਇਹ ਲੋਕ) ਭਾਂਡੇ ਮਾਂਜ ਕੇ (ਚੁੱਲ੍ਹਿਆਂ) ਉੱਤੇ ਰੱਖਦੇ ਹਨ, (ਹੇਠਾਂ) ਲੱਕੜੀਆਂ ਧੋ ਕੇ ਬਾਲਦੇ ਹਨ,ਧਰਤੀ ਪੁੱਟ ਕੇ ਦੋ ਚੁੱਲ੍ਹੇ ਬਣਾਂਦੇ ਹਨ, (ਸੁੱਚ ਤਾਂ ਇਹੋ ਜਿਹੀ, ਪਰ ਕਰਤੂਤ ਇਹ ਹੈ ਕਿ) ਸਮੂਲਚੇ ਮਨੁੱਖ ਖਾ ਜਾਂਦੇ ਹਨ ॥੨॥ ਇਹੋ ਜਿਹੇ ਮੰਦ-ਕਰਮੀ ਮਨੁੱਖ ਸਦਾ ਵਿਕਾਰਾਂ ਵਿਚ ਹੀ ਖਚਿਤ ਫਿਰਦੇ ਹਨ, ਉਂਞ ਮੂੰਹੋਂ ਅਖਵਾਂਦੇ ਹਨ ਕਿ ਅਸੀਂ ਮਾਇਆ ਦੇ ਨੇੜੇ ਨਹੀਂ ਛੋਂਹਦੇ। ਸਦਾ ਅਹੰਕਾਰ ਵਿਚ ਮੱਤੇ ਫਿਰਦੇ ਹਨ, (ਇਹ ਆਪ ਤਾਂ ਡੁੱਬੇ ਹੀ ਸਨ) ਸਾਰੇ ਸਾਥੀਆਂ ਨੂੰ ਭੀ (ਇਹਨਾਂ ਮੰਦ-ਕਰਮਾਂ ਵਿਚ) ਡੋਬਦੇ ਹਨ ॥੩॥ (ਪਰ ਜੀਵਾਂ ਦੇ ਕੀਹ ਵੱਸ?) ਜਿਸ ਪਾਸੇ ਪਰਮਾਤਮਾ ਨੇ ਕਿਸੇ ਮਨੁੱਖ ਨੂੰ ਲਾਇਆ ਹੈ ਉਸੇ ਹੀ ਪਾਸੇ ਉਹ ਲੱਗਾ ਹੋਇਆ ਹੈ, ਤੇ ਉਹੋ ਜਿਹੇ ਹੀ ਉਹ ਕੰਮ ਕਰ ਰਿਹਾ ਹੈ। ਹੇ ਕਬੀਰ! ਸੱਚ ਤਾਂ ਇਹ ਹੈ ਕਿ ਜਿਸ ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹ ਫਿਰ ਕਦੇ ਜਨਮ (ਮਰਨ ਦੇ ਗੇੜ) ਵਿਚ ਨਹੀਂ ਆਉਂਦਾ ॥੪॥੨॥ ENGLISH TRANSLATION :- AASAA: They wear loin cloths, three and a half yards long, and triple-wound sacred threads. They have rosariesaround their necks, and they carry glittering jugs in their hands. They are not called Saints of the Lord they are thugs ofBenares. || 1 || Such saints are not pleasing to me; they eat the trees along with the branches. || 1 || Pause || Theywash their pots and pans before putting them on the stove, and they wash the wood before lighting it. They dig up the earthand make two fireplaces, but they eat the whole person! || 2 || Those sinners continually wander in evil deeds, while theycall themselves touch-nothing saints. They wander around forever and ever in their self- conceit, and all their families aredrowned. || 3 || He is attached to that, to which the Lord has attached him, and he acts accordingly. Says Kabeer, one whomeets the True Guru, is not reincarnated again. || 4 || 2 || WAHEGURU JI KA KHALSA WAHEGURU JI KI FATEH JI..
Posted on: Sat, 09 Nov 2013 00:26:05 +0000

Trending Topics



riginal communities
Distressed Leather Look Boot with Vampire Laser-Cut Shape
Me acaban de contar una historia que paso el lunes: una chica
5 Top Business School Admissions Myths By Manhattan Review - Aug
So Im speaking to someone oceans away, and I asked Who needs

Recently Viewed Topics




© 2015