ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 6.6.2013, ਵੀਰਵਾਰ , ੨੪ ਜੇਠ (ਸੰਮਤ ੫੪੫ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ (ਅੰਗ ੬੮੪) ਪੰਜਾਬੀ ਵਿਚ ਵਿਆਖਿਆ :- ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ)।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬। ENGLISH TRANSLATION :- DHANAASAREE, FIFTH MEHL: Iam satisfied and satiated, eating the food of Truth. With my mind, body and tongue, I meditate on the Naam, the Name of theLord. || 1 || Life, spiritual life, is in the Lord. Spiritual life consists of chanting the Lords Name in the Saadh Sangat, theCompany of the Holy. || 1 || Pause || He is dressed in robes of all sorts, if he sings the Kirtan of the Lords Glorious Praises,day and night. || 2 || He rides upon elephants, chariots and horses, if he sees the Lords Path within his own heart. || 3 || Meditating on the Lords Feet, deep within his mind and body, slave Nanak has found the Lord, the treasure of peace. || 4 || 2|| 56 || WAHEGURU JI KA KHALSA WAHEGURU JI KI FATEH JI.. Share It.. Hukamnama Sahib Ji ( Sri Harmandir Sahib Ji) youtu.be/UVximCotZNY
Posted on: Thu, 06 Jun 2013 00:15:38 +0000

Trending Topics



v class="stbody" style="min-height:30px;">
Ce texte ma touché énormément, lisez jusquau bout : Tu veux te
Mãe é aquele ser estranho, louco, capaz de heroísmos, dramas e
Supreme Sliding Shower Door Basco Clear Glass , Almond Finish
loans people bad credit brisbane
Today I finally oiled the squeaky springs beneath my rocking chair

Recently Viewed Topics




© 2015