ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 14.8.2014, ਵੀਰਵਾਰ , ੩੦ ਸਾਵਣ (ਸੰਮਤ ੫੪੬ ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥ (ਅੰਗ ੬੨੨) ☬ ਪੰਜਾਬੀ ਵਿਆਖਿਆ :- ☬ ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ।੧। ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ।ਰਹਾਉ। ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ)।੨। ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ)।੩। ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ।੪।੬।੫੬। ☬ENGLISH TRANSLATION :- ☬ SORATH, FIFTH MEHL: The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account.The Word of the Gurus Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 || WAHEGURU JI KA KHALSA WAHEGURU JI KI FATEH JI.. Share It.. youtu.be/vEyDNfU2JfY
Posted on: Thu, 14 Aug 2014 03:17:15 +0000

Trending Topics



yle="min-height:30px;">
Press Release ACN WARN NOT TO DESTABILISE OYO STATE INDIFFERENCE
4 full days and we still have NO ELECTRICITY🚫💡. For the
Your iPhone can do all sorts of magical things that you probably
Mid-America 16.5 x 36 Clay L4 Louvered Vinyl Exterior Shutters
dy" style="min-height:30px;">
So. Sims 4... What a flop... Worst Sims game out... No Swimming
Spending a whole day with the TMA Theater Arts Group for their
Rồi xong ... Giờ thì các bạn đang leo leo bên dưới
Ne repartin e forcave speciale kishin ardhur dy qene kufiri dhe
My friend arranged a group buy (about wholesale pricing) on All
erini-ön-plana-topic-10151711770988480">Dünya işine gelen yerde demokrasi fatihlerini ön plana
New American Meal with Drinks for Two or Four at Boulevard Beef &

Recently Viewed Topics




© 2015