ਹੁਕਮਨਾਮਾ ਸ਼੍ਰੀ ਦਰਬਾਰ - TopicsExpress



          

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 16.10. 2014, ਵੀਰਵਾਰ , ੩੧ ਅੱਸੂ (ਸੰਮਤ ੫੪੬ ਨਾਨਕਸ਼ਾਹੀ) ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ (ਅੰਗ ੭੦੦) ☬ ਪੰਜਾਬੀ ਵਿਆਖਿਆ :- ☬ ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨। ☬ENGLISH TRANSLATION :- ☬ JAITSREE, FIFTH MEHL, THIRD HOUSE, DU-PADAS: ONE UNIVERSAL CREATOR GOD. BY THE GRACE OF THE TRUE GURU: Give me a message from my Beloved tell me, tell me! I am wonder-struck, hearing the many reports of Him; tell them to me, O my happy sister soul-brides. || 1 || Pause || Some say that He is beyond the world totally beyond it, while others say that He is totally within it. His color cannot be seen, and His pattern cannot be discerned. O happy soul-brides, tell me the truth! || 1 || He is pervading everywhere, and He dwells in each and every heart; He is not stained He is unstained. Says Nanak, listen, O people: He dwells upon the tongues of the Saints. || 2 || 1 || 2 || WAHEGURU JI KA KHALSA WAHEGURU JI KI FATEH JI..
Posted on: Thu, 16 Oct 2014 05:46:34 +0000

Trending Topics



d-Tibicos-S-C-O-B-Y-mushroom-cultures-Try-to-tell-topic-991519710888607">Kombucha and Tibicos S.C.O.B.Y. mushroom/cultures... Try to tell
Photogs....( Patrick, Patrick, Kev, et al) Is there aplace I can
QUANDO OS CEARENSES DOMINAREM O MUNDO !!! PLANO DE
Feedback is always valuable (whether good or bad), so I would like
6 As ye therefore recieved Christ Jesus the Lord, so walk ye in
~ EXPRESSION OF INTEREST ~ Peace Garden and other awesome

Recently Viewed Topics




© 2015