Mukhwak 16-8-2013 ਧਨਾਸਰੀ ਮਹਲਾ 5 ॥ ਜਨ - TopicsExpress



          

Mukhwak 16-8-2013 ਧਨਾਸਰੀ ਮਹਲਾ 5 ॥ ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥1॥ ਰਹਾਉ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥ ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥1॥ ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥ ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥2॥17॥48॥ ਸ਼ੁਕਰਵਾਰ, 1 ਭਾਦੋਂ (ਸੰਮਤ 545 ਨਾਨਕਸ਼ਾਹੀ) (ਅੰਗ: 682) ਪੰਜਾਬੀ ਵਿਆਖਿਆ : ਧਨਾਸਰੀ ਮਹਲਾ 5 ॥ ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ । ਇਸ ਝੰਬੇਲਿਆਂ-ਭਰੇ ਸੰਸਾਰ ਵਿਚ, ਇਸ ਵੱਡੀ (ਮੋਹਣੀ) ਮਾਇਆ ਵਿਚ, ਪਰਮਾਤਮਾ (ਆਪਣੇ ਸੇਵਕਾਂ ਦੀ) ਇੱਜ਼ਤ ਰੱਖ ਲੈਂਦਾ ਹੈ ।1।ਰਹਾਉ। ਹੇ ਭਾਈ! ਆਪਣੇ ਮਾਲਕ-ਪ੍ਰਭੂ ਦਾ ਨਾਮ ਮੁੜ ਮੁੜ ਸਿਮਰ ਕੇ (ਸੇਵਕਾਂ ਦੇ) ਨੇੜੇ ਆਤਮਕ ਮੌਤ ਨਹੀਂ ਢੁਕਦੀ । ਸੇਵਕ ਗੁਰੂ ਦੀ ਸੰਗਤਿ ਪ੍ਰਾਪਤ ਕਰ ਲੈਂਦੇ ਹਨ ਜੇਹੜੀ ਪਰਮਾਤਮਾ ਦਾ ਘਰ ਹੈ। (ਇਹ ਸਾਧ ਸੰਗਤਿ ਹੀ ਉਹਨਾਂ ਵਾਸਤੇ) ਵਿਸ਼ਨੂ ਦੀ ਪੁਰੀ ਹੈ, ਵਿਕਾਰਾਂ ਤੋਂ ਖ਼ਲਾਸੀ (ਪਾਣ ਦੀ ਥਾਂ) ਹੈ ।1। ਹੇ ਭਾਈ! ਪ੍ਰਭੂ ਦੇ ਸੇਵਕਾਂ ਵਾਸਤੇ ਪ੍ਰਭੂ ਦੇ ਚਰਨ ਹੀ ਆਸਰਾ ਹਨ, ਕ੍ਰੋੜਾਂ ਸੁਖਾਂ ਦਾ ਟਿਕਾਣਾ ਹਨ । ਹੇ ਨਾਨਕ! (ਆਖ-ਹੇ ਭਾਈ!) ਮੈਂ (ਭੀ) ਉਸ ਗੋਬਿੰਦ ਨੂੰ ਦਮੋਦਰ ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਤੇ, ਉਸ ਤੋਂ ਸਦਕੇ ਜਾਂਦਾ ਹਾਂ ।2।17।48। English Translation : DHANAASAREE, FIFTH MEHL: All the affairs of the Lord’s humble servant are perfectly resolved. In the utterly poisonous Dark Age of Kali Yuga, the Lord preserves and protects his honor. || 1 || Pause || Remembering, remembering God, his Lord and Master in meditation, the Messenger of Death does not approach him. Liberation and heaven are found in the Saadh Sangat, the Company of the Holy; his humble servant finds the home of the Lord. || 1 || The Lord’s lotus feet are the treasure of His humble servant; in them, he finds millions of pleasures and comforts. He remembers the Lord God in meditation, day and night; Nanak is forever a sacrifice to him. || 2 || 17 || 48 || Friday, 1st Bhaadon (Samvat 545 Nanakshahi) (Page: 682)
Posted on: Fri, 16 Aug 2013 05:32:39 +0000

Trending Topics



in-left:0px; min-height:30px;"> Once again, Gods word always performs that it is sent to do!!!

Recently Viewed Topics




© 2015